ਕੁਰਾਲੀ 20 ਅਪ੍ਰੈਲ(ਜਗਦੇਵ ਸਿੰਘ)
ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਮੋਹਾਲੀ ਜ਼ਿਲੇ ਦੇ ਪਿੰਡ ਕਸੌਲੀ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਲਕਾਰ ਸਿੰਘ ਖਾਲਸਾ ਨੇ ਦੱਸਿਆ ਕਿ ਪਿੰਡ ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਰਲ ਮਿਲ ਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਸ ਦੀ ਸੰਪੂਰਨਤਾ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਢਾਡੀ ਜੱਥਾ ਗਿਆਨੀ ਹਿੰਮਤ ਸਿੰਘ ਸੁੰਮਨ ਮੁੱਲਾਂਪੁਰੀ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਮੌਕੇ ਢਾਡੀ ਸਿਆਮ ਸਿੰਘ ਕੋਮਲ ਨੇ ਵੀ ਹਾਜ਼ਰੀ ਲਗਵਾਈ।ਇਸ ਮੌਕੇ ਪਿੰਡ ਦੀਆਂ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਵੀ ਹਾਜਰੀ ਭਰੀ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੋਹਣ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਜਥੇ ਦਾ ਅਤੇ ਹੋਰ ਮਹਿਮਾਨਾਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।