ਕੁਰਾਲੀ 2 ਅਪ੍ਰੈਲ (ਜਗਦੇਵ ਸਿੰਘ)
ਅੱਜ ਨੇੜਲੇ ਪਿੰਡ ਮੂੰਧੋਂ ਸੰਗਤੀਆਂ ਵਿਖੇ ਉੱਘੇ ਖੇਡ ਪ੍ਰਮੋਟਰ ਅਤੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਉਹਨਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ ਤਾਂ ਉਹਨਾਂ ਨੂੰ ਸ਼ੁਰੂ ਤੋਂ ਹੀ ਗਰਾਊਂਡ ਅਤੇ ਖੇਡਾਂ ਨਾਲ ਜੁੜਨਾ ਪਵੇਗਾ।ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਬੇਨਤੀ ਕੀਤੀ ਹੈ ਕਿ ਜਿਵੇਂ ਮਾਪੇ ਆਪਣੇ ਬੱਚਿਆਂ ਉਚੇਰੀ ਸਿੱਖਿਆ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ ਉਸੇ ਤਰ੍ਹਾਂ ਬੱਚਿਆਂ ਨੂੰ ਸਮੇਂ ਸਮੇਂ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਰਹਿਣ ਅਤੇ ਬੱਚਿਆਂ ਦਾ ਇਹ ਵੀ ਧਿਆਨ ਰੱਖਣ ਕਿ ਉਹਨਾਂ ਦੀ ਸੰਗਤ ਕਿਹੋ ਜਿਹੀ ਹੈ। ਉਹਨਾਂ ਕਿਹਾ ਕਿ ਮਾਪੇ ਆਪੋ ਆਪਣੇ ਬੱਚਿਆਂ ਛੋਟੇ ਹੁੰਦਿਆਂ ਤੋਂ ਹੀ ਗਰਾਉਂਡ ਅਤੇ ਖੇਡਾਂ ਨਾਲ ਜੋੜਨ ਤਾਂ ਜਾ ਕੇ ਇਸ ਨਸ਼ਿਆਂ ਦੇ ਦਰਿਆ ਨੂੰ ਠੱਲ ਪਵੇ। ਉਹਨਾਂ ਕਿਹਾ ਕਿ ਇਸੇ ਸੋਚ ਤਹਿਤ ਅੱਜ ਪਿੰਡ ਮੁੰਧੋ ਸੰਗਤੀਆਂ ਦੇ ਵਿੱਚ ਪਹੁੰਚ ਕੇ ਬੱਚਿਆਂ ਨੂੰ ਬਾਲੀਬਾਲ, ਫੁਟਬਾਲ ਨੈੱਟ ਅਤੇ ਹੋਰ ਖੇਡਣ ਯੋਗ ਸਮੱਗਰੀ ਦਿੱਤੀ ਗਈ ਹੈ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਰਾਜਵੀਰ ਸਿੰਘ, ਮਨਰਾਜ ਸਿੰਘ, ਕਰਨਵੀਰ ਸਿੰਘ, ਜਗਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਸੀਆਂ ਸਿੰਘ, ਸਤਵਿੰਦਰ ਸਿੰਘ, ਅੰਮ੍ਰਿਤ ਸਿੰਘ, ਪਰਵਿੰਦਰ ਸਿੰਘ ਬੜੌਦੀ, ਪਰਵਿੰਦਰ ਸਿੰਘ, ਗੁਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।