ਕੁਰਾਲੀ 24 ਅਪ੍ਰੈਲ (ਜਗਦੇਵ ਸਿੰਘ)

ਮਾਣਕਪੁਰ ਸ਼ਰੀਫ਼ ਵਿਖੇ ਪਿੰਡ ਦੇ ਨੌਜਵਾਨ ਸ ਦਲਵੀਰ ਸਿੰਘ ਦੀ ਅਗਵਾਈ ਹੇਠ ਪਿੰਡ ਵਿੱਚ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਦਲਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਲਈ ਪਹਿਲਾਂ ਪਿੰਡ ਦੀ ਲਗਭਗ ਇੱਕ ਕਿਲੋਮੀਟਰ ਦੇ ਕਰੀਬ ਫਿਰਨੀ ਦੇ ਅੰਡਰਗਰਾਊਂਡ ਪਾਇਪ ਲਾਈਨ ਵਿਛਾਈ ਜਾ ਰਹੀ ਹੈ।ਜਲਦੀ ਹੀ ਇਹ ਸਾਰਾ ਕੰਮ ਪੂਰਾ ਕਰ ਲਿਆ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਕਾਰੀ ਸਕੂਲ ਵਿੱਚ ਲੈਟਰੀਨਾਂ ਦੇ ਖੱਡਿਆਂ ਦਾ ਕੰਮ ਅਧੂਰਾ ਪਿਆ ਸੀ ਉਸ ਨੂੰ ਵੀ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਸਕੂਲ ਦੇ ਕਮਰਿਆਂ ਉੱਤੇ ਟਾਈਲਾਂ ਲਗਾਉਣ ਦਾ ਕੰਮ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਕਰਨ ਲਈ ਉਨ੍ਹਾਂ ਨੂੰ ਤਕਰੀਬਨ ਛੇ ਮਹੀਨੇ ਉਡੀਕ ਕਰਨੀ ਪਈ।ਪਰ ਫਿਲਹਾਲ ਹੁਣ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਸ਼ੁਰੂ ਕਰ ਦਿੱਤੇ ਜਾਣਗੇ।ਇਸ ਮੌਕੇ ਉਨ੍ਹਾਂ ਤੋਂ ਇਲਾਵਾ ਸ. ਅਵਤਾਰ ਸਿੰਘ, ਸੰਦੀਪ ਸਿੰਘ ,ਹਰਜਿੰਦਰ ਸਿੰਘ, ਪਰਮਿੰਦਰ ਸਿੰਘ ,ਹਰਜੀਤ ਸਿੰਘ, ਹਰਮਨ ਕੁਮਾਰ, ਅਮਰੀਕ ਸਿੰਘ ,ਮਾਨ ਸਿੰਘ ,ਗੁਰਸੇਵਕ ਸਿੰਘ, ਨਾਜਰ ਸਿੰਘ, ਰਣਵੀਰ ਸਿੰਘ , ਗੁਰਪ੍ਰੀਤ ਸਿੰਘ ,ਅਮਰੀਕ ਸਿੰਘ, ਲਖਵਿੰਦਰ ਸਿੰਘ ਅਤੇ ਜਸਕਰਨ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।

ਸ਼ੇਅਰ