ਅੰਮ੍ਰਿਤਸਰ, ਚੰਡੀਗੜ 28 ਅਪ੍ਰੈਲ (ਹਰਬੰਸ ਸਿੰਘ)

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਕਾਰਸੇਵਾ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਪਾਵਨ ਇਤਿਹਾਸਕ ਅਸਥਾਨ ਦੀਆਂ ਪਰਕਰਮਾਂ ’ਚ ਲੱਗਾ ਪੱਥਰ ਕਾਫ਼ੀ ਪੁਰਾਣਾ ਤੇ ਬਦਲਣ ਯੋਗ ਹੋਣ ਕਾਰਨ ਇਸ ਦੀ ਸੇਵਾ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਟਰੱਸਟ ਵਾਲਿਆਂ ਨੂੰ ਸੌਂਪਿਆਂ ਗਿਆ ਹੈ, ਜਿਸ ਦੀ ਅੱਜ ਆਰੰਭਤਾ ਹੋਈ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸੇਵਾ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਅਮਨਦੀਪ ਸਿੰਘ ਭਲਾਈ ਕੇਂਦਰ ਵਾਲੇ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਮੈਨੇਜਰ ਸ. ਹਰਪ੍ਰੀਤ ਸਿੰਘ, ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਸੁਰਿੰਦਰਪਾਲ ਸਿੰਘ, ਸ. ਸ਼ਮਸ਼ੇਰ ਸਿੰਘ ਜੇਈ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਸ. ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਸ਼ੇਅਰ