ਚੰਡੀਗੜ੍ਹ/ਗੁਰਕਿਰਪਾ ਬਿਊਰੋ/ 12/ ਅਪ੍ਰੈਲ /2025
ਚੰਡੀਗੜ੍ਹ ਤੋਂ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਸੈਕਟਰ 52, ਕਜੇਹੜੀ ਵਿਖੇ ਆਯੋਜਿਤ ਸ੍ਰੀ ਬਾਲਾਜੀ ਅਤੇ ਸ਼੍ਰੀ ਸ਼ਿਆਮ ਜੀ ਦੇ ਸੰਕੀਰਤਨ ਮਹਾ ਉਤਸਵ ਮੌਕੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨਾਲ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ ਤਿਵਾੜੀ ਨੇ ਲੋਕਾਂ ਨੂੰ ਭਗਵਾਨ ਸ਼੍ਰੀ ਹਨੁਮਾਨ ਜੀ ਦੇ ਜਨਮ ਉਤਸਵ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ। ਤਿਵਾੜੀ ਨੇ ਕਿਹਾ ਕਿ ਇਥੇ ਪਹੁੰਚ ਕੇ ਉਹਨਾਂ ਨੂੰ ਬਹੁਤ ਚੰਗਾ ਮਹਿਸੂਸ ਹੋਇਆ ਹੈ। ਉਹਨਾਂ ਨੇ ਕਿਹਾ ਕਿ ਧਰਮ ਸਾਨੂੰ ਆਪਸ ਵਿੱਚ ਰਲ ਮਿਲ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਸਿੱਖ ਦਿੰਦਾ ਹੈ। ਉਹਨਾਂ ਨੇ ਮਹਾ ਉਤਸਵ ਦੇ ਆਯੋਜਕਾਂ ਅਤੇ ਇੱਥੇ ਪਹੁੰਚੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਉਥੇ ਹੀ, ਐਚ.ਐਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਅਜਿਹੇ ਧਾਰਮਿਕ ਆਯੋਜਨ ਸਾਡੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਵੀ ਮੌਜੂਦ ਰਹੇ।