ਕੁਰਾਲੀ 24 ਅਪ੍ਰੈਲ (ਜਗਦੇਵ ਸਿੰਘ)
ਸ੍ਰੀ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਕਾਂਗਰਸ ਪਾਰਟੀ ਖਰੜ ਨੇ ਹਲਕਾ ਖਰੜ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਇੱਕ ਹੰਗਾਮੀ ਮੀਟਿੰਗ ਕਰਕੇ ਪਹਿਲਗਾਮ (ਕਸ਼ਮੀਰ) ਵਿਖੇ ਅੱਤਵਾਦੀਆਂ ਵੱਲੋਂ 28 ਸੈਲਾਨੀਆਂ ਦੀ ਬੇਦਰਦੀ ਨਾਲ ਕੀਤੀ ਹੱਤਿਆ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਅੱਤਵਾਦੀਆ ਵੱਲੋ ਮ੍ਰਿਤਕਾ ਦੇ ਨਾਮ ਪੁਛ ਪੁਛ ਕੇ ਇਕ ਵਿਸ਼ੇਸ਼ ਧਰਮ ਨਾਲ ਸੰਬੰਧਿਤ ਵਿਅਕਤੀਆ ਦਾ ਸਰੇਆਮ ਕਤਲ ਕਰਨਾ ਬੇਹੱਦ ਸ਼ਰਮਨਾਕ ਕਾਰਾ ਕੀਤਾ ਹੈ ਭਾਜਪਾ ਸਰਕਾਰ ਦੇਸ਼ ਵਿੱਚ ਹਿੰਸਾ ਨੂੰ ਠੱਲ੍ਹ ਪਾਉਣ ਵਿੱਚ ਬਿਲਕੁੱਲ ਨਾਕਾਮ ਰਹੀ ਹੈ।ਹਰ ਰੋਜ਼ ਭੋਲੇ ਭਾਲੇ ਨਾਗਰਿਕਾਂ ਦਾ ਖੂਨ ਵਹਾਇਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਭਾਜਪਾ ਸਰਕਾਰ ਦੀ ਅਗਵਾਈ ਵਿੱਚ ਦੇਸ਼ ਸੁਰੱਖਿਅਤ ਨਹੀਂ ਹੈ।ਹਰ ਰੋਜ਼ ਬੇਕਸੂਰ ਲੋਕਾਂ ਦਾ ਖ਼ੂਨ ਵਹਿ ਰਿਹਾ ਹੈ ਪਰ ਸਰਕਾਰ ਡੰਗ ਟਪਾਊ ਨੀਤੀਆਂ ਨਾਲ ਸਮਾਂ ਲੰਘਾ ਰਹੀ ਹੈ। ਅਗਰ ਦੇਸ਼ ਦਾ ਭਵਿੱਖ ਸੁਰੱਖਿਅਤ ਹੈ ਤਾਂ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਹੀ ਹੈ। ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ। ਬੇਕਸੂਰ ਲੋਕਾਂ ਦਾ ਖ਼ੂਨ ਵਹਾ ਕੇ ਕੋਈ ਮਸਲਾ ਹੱਲ ਨਹੀਂ ਹੋ ਸਕਦਾ।ਕਾਤਲ ਦਰਿੰਦਿਆਂ ਦੇ ਇਸ ਘਿਨੌਣੇ ਕਾਰੇ ਨੇ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚਾ ਦਿੱਤੀ ਹੈ।