ਕੁਰਾਲੀ 21 ਅਪ੍ਰੈਲ(ਜਗਦੇਵ ਸਿੰਘ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰ ਸਰਕਾਰ ਵਲੋਂ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਉੱਤੇ ਇਕ ਸਾਲ ਲਈ ਐਨ ਐਸ ਏ ਐਕਟ ਹੋਰ ਵਧਾਉਣਾ ਬਿਲਕੁਲ ਹੀ ਗਲਤ ਹੈ। ਇਹ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਮ੍ਰਿਤਸਰ ਦੇ ਜਿਲਾ ਜਨਰਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿੱਖਾਂ ਪ੍ਰਤੀ ਨਫਰਤ ਦਾ ਚਿਹਰਾ ਸਾਹਮਣੇ ਆ ਗਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਅਮ੍ਰਿਤਪਾਲ ਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਰਿਸ ਪੰਜਾਬ ਦੇ ਮੁਖੀ ਭਾਈ ਸਾਹਿਬ ਅਮ੍ਰਿਤਪਾਲ ਸਿੰਘ ਤੇ ਲਗਾਏ ਗਏ ਐਨਐਸ ਏ ਐਕਟ ਨੂੰ ਹਟਾ ਲੈਣਾ ਚਾਹੀਦਾ ਹੈ ਅਤੇ ਅਮ੍ਰਿਤਪਾਲ ਸਿੰਘ ਅਤੇ ਉਸਦੇ ਪੰਜ ਸਾਥੀਆਂ ਨੂੰ ਵੀ ਰਿਹਾਅ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਮ੍ਰਿਤਪਾਲ ਪਾਲ ਸਿੰਘ ਨੂੰ ਲੋਕਾਂ ਨੇ ਵੱਡਾ ਫਤਵਾ ਦੇ ਲੋਕ ਸਭਾ ਵਿੱਚ ਭੇਜਿਆ ਹੈ ਉਨ੍ਹਾਂ ਕਿਹਾ ਕਿ ਪੂਰੇ ਖਡੂਰ ਸਾਹਿਬ ਹਲਕੇ ਦੀਆਂ ਭਾਵਨਾਵਾਂ ਅਮ੍ਰਿਤਪਾਲ ਸਿੰਘ ਦੇ ਨਾਲ ਜੁੜੀਆ ਹੋਈਆਂ ਹਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਮ੍ਰਿਤਪਾਲ ਪਾਲ ਸਿੰਘ ਇੱਕ ਸਿੱਖ ਕੌਮ ਨੂੰ ਅਤੇ ਪੰਜਾਬ ਪੰਜਾਬੀਅਤ ਨੂੰ ਨਸੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਪ੍ਰਚਾਰ ਕਰ ਰਿਹਾ ਸੀ। ਇਹ ਹੀ ਗੱਲ ਪੰਜਾਬ ਸਰਕਾਰ ਅਤੇ ਕੇਂਦਰ ਦੀ ਬੀ ਜੇ ਪੀ ਸਰਕਾਰ ਨੂੰ ਚੰਗੀ ਨਹੀਂ ਲਗਦੀ ਸੀ।

ਸ਼ੇਅਰ